PunjabTop News

ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਜੱਥਾ ਪਾਕਿਸਤਾਨ ਰਵਾਨਾ

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਹ ਜੱਥਾ ਨਨਕਾਣਾ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਿਆਂ ਦਾ ਦਰਸ਼ਨ ਕਰੇਗਾ ਤੇ ਸਮਾਗਮਾਂ ‘ਚ ਹਿੱਸਾ ਲਏਗਾ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸੰਗਤ ਦੇ ਨਾਲ ਦਰਸ਼ਨ ਤੇ ਦੀਦਾਰੇ ਕਰਨ ਲਈ ਪਾਕਿਸਤਾਨ ਰਵਾਨਾ ਹੋਏ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ, ਪਰ ਕਰਤਾਰਪੁਰ ਸਾਹਿਬ ਦਾ ਲਾਂਘਾ ਹਾਲੇ ਤੱਕ ਪੂਰੀ ਤਰ੍ਹਾਂ ਨਹੀਂ ਖੁੱਲਿਆ। ਉਨ੍ਹਾਂ ਨੇ ਕਿਹਾ ਕਿ ਇਹ ਲਾਂਘਾ ਸਿਰਫ਼ ਯਾਤਰਾ ਦਾ ਰਸਤਾ ਨਹੀਂ, ਸਗੋਂ ਦਿਲਾਂ ਨੂੰ ਜੋੜਨ ਵਾਲਾ ਪੁਲ ਹੈ। ਜਥੇਦਾਰ ਨੇ ਵਿਸ਼ਵਾਸ ਜਤਾਇਆ ਕਿ ਜਿਵੇਂ ਪਹਿਲਾਂ ਸਰਕਾਰ ਨੇ ਸਿੱਖ ਸੰਗਤਾਂ ਦੀਆਂ ਅਰਦਾਸਾਂ ਸਵੀਕਾਰ ਕੀਤੀਆਂ, ਤਿਵੇਂ ਹੁਣ ਜਲਦੀ ਹੀ ਕਰਤਾਰਪੁਰ ਲਾਂਘਾ ਵੀ ਖੁੱਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button