PunjabTop News

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 2.8 ਕਿ.ਗ੍ਰਾ. ਆਈਸ ਡਰੱਗ ਸਮੇਤ 2 ਨੌਜਵਾਨ ਕਾਬੂ

ਗੁਰਸੇਵਕ ਤੇ ਬਲਜੀਤ ਨਾਮਕ ਨਸ਼ਾ ਤਸਕਰ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਆਈਸ ਡਰੱਗ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗੁਰਸੇਵਕ ਅਤੇ ਬਲਜੀਤ ਨਾਮਕ ਦੋਨਾਂ ਨਸ਼ਾ ਤਸਕਰਾਂ ਕੋਲੋਂ 2 ਕਿੱਲੋ 815 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ। ਇਹ ਮਾਮਲਾ ਖੇਤਰ ਵਿੱਚ ਡਰੋਨ ਰਾਹੀਂ ਹੋ ਰਹੀ ਨਸ਼ੀਲੀ ਵਸਤੂਆਂ ਦੀ ਸਪਲਾਈ ਦੇ ਗੰਭੀਰ ਜਾਲ ਨੂੰ ਬੇਨਕਾਬ ਕਰਦਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਕਨੀਕੀ ਜਾਣਕਾਰੀ ਅਤੇ ਖ਼ੁਫੀਆ ਇਨਪੁੱਟ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਨਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਵੀ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਆ ਰਹੀ ਆਈਸ ਡਰੱਗ ਦੀ ਇਹ ਖੇਪ ਕਿੱਥੇ ਪਹੁੰਚਾਉਣੀ ਸੀ ਅਤੇ ਇਸ ਦੇ ਪਿੱਛੇ ਕੌਣ-ਕੌਣ ਸ਼ਾਮਲ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨਸ਼ਾ ਮਾਫੀਆ ਵਿਰੁੱਧ ਸਖ਼ਤ ਰੁਖ ਅਖਤਿਆਰ ਕਰ ਚੁੱਕੀ ਹੈ ਅਤੇ ਇਸ ਤਰ੍ਹਾਂ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button