PunjabTop News

Panjab University ’ਚ ਅਣਐਲਾਨੀ ਐਮਰਜੈਂਸੀ ! ਯੂਨੀਵਰਸਿਟੀ ਪ੍ਰਸ਼ਾਸਨ ਨੇ ਗੈਸਟ ਹਾਊਸ ਕੀਤਾ ਤਾਲਾਬੰਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਤਾਨਾਸਾਹੀ ਅਤੇ ਅਣਐਲਾਨੀ ਐਮਰਜੈਂਸੀ ਵਰਗੀ ਸਥਿਤੀ ਬਣ ਗਈ ਹੈ। ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ 10 ਨਵੰਬਰ ਨੂੰ ਹੋਣ ਵਾਲੇ ਇੱਕਠ ਨੂੰ ਰੋਕਣ ਲਈ ਯੂਨੀਵਰਸਿਟੀ ਦੇ ਗੈਸਟ ਹਾਊਸ ਨੂੰ ਤਾਲਾਬੰਦ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ ਕਦਮ ਨਾਲ ਪੁਰਾਣੇ ਵਿਦਿਆਰਥੀਆਂ (ਅਲੂਮਨਾਈ) ਅਤੇ ਬਾਹਰੀ ਸ਼ਖਸੀਅਤਾਂ ਨੂੰ ਕੈਂਪਸ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਯੂਨੀਵਰਸਿਟੀ ਵਿੱਚ ਦਾਖਲੇ ਲਈ ਸਖ਼ਤ ਨਿਯੰਤਰਣ ਲਗਾ ਦਿੱਤੇ ਗਏ ਹਨ ਅਤੇ ਪ੍ਰਬੰਧਕਾਂ ਦੇ ਇਸ ਫ਼ੈਸਲੇ ਨੇ ਵਿਦਿਆਰਥੀਆਂ ਅਤੇ ਸਾਬਕਾ ਮੈਂਬਰਾਂ ਵਿੱਚ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ। ਵਿਦਿਆਰਥੀ ਸੰਗਠਨਾਂ ਅਤੇ ਸਾਬਕਾ ਸੀਨੇਟ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਬੰਧਨ ਵੱਲੋਂ ਇਹ ਫ਼ੈਸਲਾ ਲੋਕਤੰਤਰਕੀ ਅਧਿਕਾਰਾਂ ਦਾ ਉਲੰਘਣ ਹੈ ਅਤੇ ਯੂਨੀਵਰਸਿਟੀ ਵਿੱਚ ਵਿਅਕਤੀ ਦੀ ਆਜ਼ਾਦੀ ’ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਨੇ ਬਾਹਰੀ ਲੋਕਾਂ ਤੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਆਈਡੀ ਕਾਰਡ ਪਾ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਬਾਹਰਲੇ ਵਿਅਕਤੀ ਦੀ ਯੂਨੀਵਰਸਿਟੀ ਕੈਂਪਸ ’ਚ ਆਉਣ ਦੀ ਇਜ਼ਾਜਤ ਨਹੀਂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button