PunjabTop News

SGPC ਦਾ ਅਧਿਕਾਰਤ ਯੂਟਿਊਬ ਚੈਨਲ ਸਸਪੈਂਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਅਧਿਕਾਰਤ ਯੂਟਿਊਬ ਚੈਨਲ- ਐਸਜੀਪੀਸੀ, ਸ੍ਰੀ ਅੰਮ੍ਰਿਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੇ ਉਲੰਘਣ ਦਾ ਹਵਾਲਾ ਦਿੰਦੇ ਹੋਏ ਇੱਕ ਹਫ਼ਤੇ ਲਈ ਕਰ ਦਿੱਤਾ ਹੈ। 19 ਨਵੰਬਰ, 2025 ਦੀ ਸ਼ਾਮ, ਜਦੋਂ ਪ੍ਰਤੀ ਦਿਨ ਵਾਂਗ ਗੁਰਬਾਣੀ ਦਾ ਲਾਈਵ ਪ੍ਰਸਾਰਣ ਚੱਲ ਰਿਹਾ ਸੀ, ਉਸੇ ਦੌਰਾਨ ਚੈਨਲ ਸਸਪੈਂਡ ਕਰ ਦਿੱਤਾ ਗਿਆ।ਯੂਟਿਊਬ ਅਨੁਸਾਰ, 31 ਅਕਤੂਬਰ 2025 ਨੂੰ ਅਪਲੋਡ ਕੀਤੀ ਗਈ ਇੱਕ ਵੀਡੀਓ ‘ਤੇ ਉਨ੍ਹਾਂ ਦੀ ਨੀਤੀ ਤਹਿਤ ਇਤਰਾਜ਼ ਜਤਾਇਆ ਗਿਆ ਹੈ। ਵੀਡੀਓ ‘ਚ ਸਿੱਖ ਪ੍ਰਚਾਰਕ ਵੱਲੋਂ ਸਿੱਖ ਇਤਿਹਾਸ ਨਾਲ ਜੁੜੇ ਤੱਥਾਂ ਤੇ 1984 ਦੀਆਂ ਘਟਨਾਵਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਰਹੀ ਸੀ।

ਐਸਜੀਪੀਸੀ ਨੇ ਯੂਟਿਊਬ ਨੂੰ ਆਪਣਾ ਸਿੱਖ ਦ੍ਰਿਸ਼ਟੀਕੋਣ ਤੇ ਵੀਡੀਓ ਦਾ ਇਤਿਹਾਸਕ ਦ੍ਰਿਸ਼ਟੀਕੋਣ ਵਿਸਤਾਰ ਨਾਲ ਭੇਜ ਦਿੱਤਾ ਹੈ। ਐਸਜੀਪੀਸੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸਾਰਣ ਕੀਤੀ ਗਈ ਸਮੱਗਰੀ ਸਿੱਖ ਇਤਿਹਾਸ ਦਾ ਹਿੱਸਾ ਹੈ ਤੇ ਇਸ ਦਾ ਉਦੇਸ਼ ਕੇਵਲ ਧਾਰਮਿਕ ਤੇ ਇਤਿਹਾਸਕ ਜਾਣਕਾਰੀ ਸਾਂਝੀ ਕਰਨਾ ਸੀ। ਫਿਲਹਾਲ ਐਸਜੀਪੀਸੀ ਵੱਲੋਂ ਇਸ ਮਾਮਲੇ ‘ਚ ਹੱਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਸ ਵਿਚਕਾਰ ਐਸਜੀਪੀਸੀ ਨੇ ਦੁਨੀਆ ਭਰ ਦੀਆਂ ਸੰਗਤਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਗੁਰਬਾਣੀ ਤੇ ਕੀਰਤਨ ਦਾ ਸਿੱਧਾ ਪ੍ਰਸਾਰਨ ਦੇਖਣ ਲਈ ਐਸਜੀਪੀਸੀ ਦੇ ਦੂਜੇ ਚੈਨਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨਾਲ ਜੁੜਨ। ਐਸਜੀਪੀਸੀ ਨੇ ਕਿਹਾ ਕਿ ਮੁੱਖ ਚੈਨਲ ਬਹਾਲ ਹੋਣ ਤੱਕ ਗੁਰਬਾਣੀ ਦਾ ਨਿਯਮਤ ਪ੍ਰਸਾਰਣ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਰਹੇਗਾ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਯੂਟਿਊਬ ਵੱਲੋਂ ਐਸਜੀਪੀਸੀ ਦੇ ਚੈਨਲ ਦੇ ਸਸਪੈਂਸ਼ਨ ‘ਤੇ ਕਿਹਾ ਕਿ ਇਹ ਫੈਸਲਾ ਸਹੀ ਨਹੀਂ। ਜਦੋਂ ਕਰੋੜਾਂ ਸ਼ਰਧਾਲੂ ਘਰ ਬੈਠੇ ਐਸਜੀਪੀਸੀ ਦੇ ਯੂਟਿਊਬ ਚੈਨਲ ‘ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਰਹੇ ਸਨ। ਉਸੇ ਸਮੇਂ ਚੈਨਲ ਸਸਪੈਂਡ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਲਾਈਵ ਪ੍ਰਸਾਰਣ ਜਲਦੀ ਹੀ ਸ਼ੁਰੂ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button