PunjabTop News

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਨ ਆਏ SGPC ਸਕੱਤਰ ਪ੍ਰਤਾਪ ਸਿੰਘ

ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਨ ਆਏ ਸਕੱਤਰ ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਨਾਲ ਖੜ੍ਹਨਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ। ਉਨ੍ਹਾਂ ਕਿਹਾ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button