PunjabTop News

ਸੁਖਬੀਰ ਬਾਦਲ ਨੂੰ ਕੋਰਟ ਤੋਂ ਝਟਕਾ, 8 ਸਾਲੇ ਪੁਰਾਣੇ ਮਾਣਹਾਣੀ ਮਾਮਲੇ ‘ਚ ਜ਼ਮਾਨਤ ਰੱਦ

 ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਤੇ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ।

ਸੁਣਵਾਈ ਦੌਰਾਨ, ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਦੇ ਹੋਏ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ। ਅਦਾਲਤ ਨੇ ਅਗਲੀ ਸੁਣਵਾਈ ਲਈ 9 ਜਨਵਰੀ, 2026 ਦੀ ਤਰੀਕ ਤੈਅ ਕੀਤੀ ਹੈ। ਅਦਾਲਤ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੁਖਬੀਰ ਬਾਦਲ ਅਗਲੀ ਤਰੀਕ ‘ਤੇ ਪੇਸ਼ ਨਹੀਂ ਹੁੰਦੇ, ਤਾਂ ਉਨ੍ਹਾਂ ਵਿਰੁੱਧ ਹੋਰ ਸਖ਼ਤ ਹੁਕਮ ਜਾਰੀ ਕੀਤੇ ਜਾ ਸਕਦੇ ਹਨ

ਇਹ ਮਾਮਲਾ 4 ਜਨਵਰੀ, 2017 ਦਾ ਹੈ, ਜਦੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਜਿੰਦਰ ਪਾਲ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਕਥਿਤ ਬਿਆਨਾਂ ਦੇ ਆਧਾਰ ‘ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਗਈ ਸੀ

ਇੱਕ ਮੀਡੀਆ ਇੰਟਰਵਿਊ ‘ਚ, ਸੁਖਬੀਰ ਸਿੰਘ ਬਾਦਲ ਨੇ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇੱਕ ਰਾਜਨੀਤਿਕ ਫਰੰਟ ਦੱਸਿਆ। ਇਹ ਬਿਆਨ ਅਖ਼ਬਾਰਾਂ ਤੇ ਟੀਵੀ ਚੈਨਲਾਂ ਵਿੱਚ ਵਿਆਪਕ ਤੌਰ ‘ਤੇ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ਨਾਲ ਸੰਗਠਨ ਦੀ ਛਵੀ ਤੇ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button