PunjabPunjabTop News

ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟੀਕਰਨ ਦੇਣ ਲਈ ਸਵੇਰੇ 11- 11.30 ਵਜੇ ਦੇ ਕਰੀਬ ਪੁੱਜਣਗੇ ਅਕਾਲ ਤਖ਼ਤ ਸਾਹਿਬ ਸਕੱਤਰੇਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਕੁਝ ਪੰਥਕ ਮਾਮਲਿਆਂ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਅੱਜ ਸਵੇਰੇ ਕਰੀਬ 11-11.30 ਵਜੇ ਦੇ ਕਰੀਬ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜਣਗੇ। ਦੂਜੇ ਪਾਸੇ ਜਥੇਦਾਰ ਗਿਆਨੀ ਗੜਗੱਜ ਨਾਲ ਉਹਨਾਂ ਦੀ ਮੁਲਾਕਾਤ ਕਿੰਨੇ ਵਜੇ ਹੋਵੇਗੀ, ਇਸ ਬਾਰੇ ਅਜੇ ਸਮਾਂ ਸਪੱਸ਼ਟ ਨਹੀਂ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਅਕਾਲ ਤਖਤ ਸਾਹਿਬ ਸਕਤਰੇਤ ਵਲੋਂ ਮੁੱਖ ਮੰਤਰੀ ਨੂੰ ਸਵੇਰੇ 10 ਵਜੇ ਸੱਦਿਆ ਗਿਆ ਸੀ ਪਰ ਬਾਅਦ ਵਿਚ ਉਨ੍ਹਾਂ ਨਵਾਂ ਪੱਤਰ ਜਾਰੀ ਕਰਕੇ ਸਪੱਸ਼ਟੀਕਰਨ ਦੇਣ ਦਾ ਸਮਾਂ ਸ਼ਾਮ 4:30 ਵਜੇ ਕਰ ਦਿੱਤਾ ਗਿਆ ਸੀ। ਸਮਝਿਆ ਜਾਂਦਾ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ, ਜੋ ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਸਨ, ਦੇ ਅੰਮ੍ਰਿਤਸਰ ਪਰਤਨ ਤੋਂ ਬਾਅਦ ਹੀ ਦੁਪਹਿਰ ਵੇਲੇ ਇਹ ਮੁਲਾਕਾਤ ਸੰਭਵ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button