PunjabTop News

ਰਾਣਾ ਬਲਾਚੌਰੀਆ ਕਤਲ ਮਾਮਲੇ ਵਿੱਚ ਹਾਈ ਕੋਰਟ ਵਿੱਚ ਡੀਜੀਪੀ ਗੌਰਵ ਯਾਦਵ ਹੋਏ ਪੇਸ਼

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪੇਸ਼ ਹੋਏ। ਇਸ ਦੌਰਾਨ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ, ਐਸਐਸਪੀ ਮੋਹਾਲੀ, ਡੀਆਈਜੀ ਰੋਪੜ ਰੇਂਜ, ਏਜੀਟੀਐਫ ਚੀਫ ਵੀ ਸੁਣਵਾਈ ਦੌਰਾਨ ਹਾਜ਼ਰ ਰਹੇ। ਇਸ ਮੌਕੇ ਅਦਾਲਤ ਨੇ ਸੂਬੇ ਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਸਖ਼ਤ ਟਿਪਣੀ ਕੀਤੀ।

ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਆਪਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਲਗਭਗ 3,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ, ਸਵਾਲ ਕੀਤਾ ਕਿ ਇਹ ਆਪਰੇਸ਼ਨ ਦੋ ਜਾਂ ਤਿੰਨ ਸਾਲ ਪਹਿਲਾਂ ਕਿਉਂ ਨਹੀਂ ਸ਼ੁਰੂ ਕੀਤਾ ਗਿਆ ਸੀ। ਅਦਾਲਤ ਨੇ ਸਵਾਲ ਕੀਤਾ ਕਿ ਅਜਿਹੇ ਆਪਰੇਸ਼ਨ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਕਿਉਂ ਸ਼ੁਰੂ ਕੀਤੇ ਜਾਂਦੇ ਹਨ ਅਤੇ ਸਪੱਸ਼ਟ ਕੀਤਾ ਕਿ ਆਪਰੇਸ਼ਨ ਦੌਰਾਨ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਣਾ ਚਾਹੀਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button