PunjabTop News

ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਾਵਿਦਾਸ ਦੇ ਨਾਂਅ ‘ਤੇ ਰੱਖਿਆ ਜਾਵੇ, CM ਮਾਨ ਦੀ ਪੀਐਮ ਮੋਦੀ ਨੂੰ ਖਾਸ ਅਪੀਲ

CM ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੀ 1 ਫਰਵਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੂਬੇ ਦੇ ਲਈ ਵੱਡੀ ਮੰਗ ਕੀਤੀ ਹੈ। ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਦੇ ਨਾਂਅ ‘ਤੇ ਰੱਖਣ। ਸੀਐਮ ਮਾਨ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਆਉਣਾ ਪੂਰੇ ਸੂਬੇ ਦੇ ਲਈ ਮਹੱਤਵਪੂਰਣ ਹੈ।ਸੀਐਮ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਇੱਕ ਪੋਸਟ ਜਾਰੀ ਕਰ ਲਿਖਿਆ ਕਿ ‘ਮਾਣਯੋਗ ਪ੍ਰਧਾਨ ਮੰਤਰੀ ਜੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਅਤੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਮੈਂ ਮਾਣਯੋਗ ਪ੍ਰਧਾਨ ਮੰਤਰੀ ਜੀ ਅੱਗੇ ਅਪੀਲ ਕਰਦਾ ਹਾਂ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਇਸ ਲਈ ਮੈਂ ਪੂਰੇ ਪੰਜਾਬ ਵਾਸੀਆਂ ਵੱਲੋਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹੋਵਾਂਗਾ। ਪੰਜਾਬ ਸੀਐਮ ਦੀ ਇਹ ਅਪੀਲ ਕਾਫੀ ਸੁਰਖੀਆਂ ਵਿੱਚ ਹੈ ਅਤੇ ਇਸ ਨੂੰ ਲੈ ਕੇ ਲਗਾਤਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਪੀਐਮ ਮੋਦੀ 1 ਫਰਵਰੀ ਨੂੰ ਜਲੰਧਰ ਜਾ ਰਹੇ ਹਨ। ਇਸ ਦੌਰਾਨ ਉਹ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਅੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਪੀਐਮ ਮੋਦੀ ਦੇ ਇਸ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਕੇਂਦਰੀ ਜਾਂਚ ਏਜੰਸੀਆਂ ਵੀ ਪੰਜਾਬ ਪਹੁੰਚ ਗਈਆਂ ਹਨ ਅਤੇ ਪੁਖ਼ਤਾ ਤਿਆਰੀਆਂ ਵਿੱਚ ਜੁਟ ਗਈ ਹੈ। ਪੀਐਮ ਮੋਦੀ ਦੇ ਇਸ ਦੌਰੇ ਦਾ ਜ਼ਿਕਰ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ। ਸੀਐਮ ਮਾਨ ਨੇ ਗੁਰੂ ਰਵਿਦਾਸ ਜੀ ਦੇ ਸਮਾਨ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲਣ ਦੀ ਮੰਗੀ ਕੀਤੀ ਹੈ। ਹੁਣ ਦੇਖਣਾ ਦਿਲਚਸਪ ਹੋਵੇਗਾ ਕਿ ਅੱਗੇ ਕੀ ਫੈਸਲਾ ਲਿਆ ਜਾਂਦਾ ਹੈ।

ਡੇਰਾ ਸੱਚਖੰਡ ਬੱਲਾਂ ਪੰਜਾਬ ਦੇ ਦੁਆਬਾ ਖੇਤਰ ਦੇ ਵੱਡੇ ਧਾਰਮਿਕ ਡੇਰਿਆਂ ਵਿੱਚੋਂ ਇੱਕ ਹੈ। ਇਹ ਡੇਰਾ ਜਲੰਧਰ ਸ਼ਹਿਰ ਤੋਂ ਕਰੀਬ 13 ਕਿਲੋਮੀਟਰ ਪਿੰਡ ਬੱਲਾਂ ਵਿੱਚ ਨਹਿਰ ਦੇ ਕੰਢੇ ਬਣਿਆ ਹੋਇਆ ਹੈ। ਇਸ ਡੇਰੇ ਵਿੱਚ ਦਲਿਤ ਸਮਾਜ ਤੇ ਖ਼ਾਸ ਕਰਕੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਲੋਕ ਧਾਰਮਿਕ ਆਸਥਾ ਰੱਖਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button