
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




