PunjabTop News

ਹਾਈ ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਦਿੱਤੀ ਰਾਹਤ

ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਸ ’ਤੇ ਚੋਣ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲਗਾਏ ਗਏ ਸਨ। ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਐਫਆਈਆਰ ਨੰਬਰ 0016 ਮਿਤੀ 10.02.2022, ਜੋ ਕਿ ਧਾਰਾਵਾਂ 193, 199 ਆਈਪੀਸੀ ਅਤੇ ਲੋਕ ਪ੍ਰਤੀਨਿਧਿਤਾ ਐਕਟ, 1951 ਦੀ ਧਾਰਾ 125A ਅਧੀਨ ਥਾਣਾ ਜੁਲਕਾਂ, ਜ਼ਿਲ੍ਹਾ ਪਟਿਆਲਾ ਵਿਖੇ ਦਰਜ ਕੀਤੀ ਗਈ ਸੀ।ਮੁੱਖ ਨਿਆਂਇਕ ਮੈਜਿਸਟ੍ਰੇਟ (CJM), ਪਟਿਆਲਾ ਵੱਲੋਂ 13.04.2023 ਨੂੰ ਪਾਸ ਕੀਤਾ ਗਿਆ ਹੁਕਮ ਵੀ ਸ਼ਾਮਲ ਹੈ, ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਐਫਆਈਆਰ ਸਨੌਰ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪਟੀਸ਼ਨਰ, ਜੋ ਕਿ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਸੀ, ਨੇ ਨਾਮਜ਼ਦਗੀ ਪੱਤਰਾਂ ਨਾਲ ਜਮ੍ਹਾਂ ਕਰਵਾਏ ਗਏ ਫਾਰਮ–26 (ਹਲਫ਼ਨਾਮੇ) ਵਿੱਚ ਗਲਤ ਜਾਣਕਾਰੀ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button