EDITORIALTop News

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਫਰਵਰੀ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button