ਸ੍ਰੀ ਦਰਬਾਰ ਸਾਹਿਬ ਬਾਰੇ ਵਾਇਰਲ ਵੀਡੀਓ ਮਾਮਲੇ ‘ਚ ਸਾਈਬਰ ਕ੍ਰਾਈਮ ਸੈੱਲ ਚ FIR ਦਰਜ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਹਰਕਤ ਵਿੱਚ ਆ ਗਈ ਹੈ। ਐਸਜੀਪੀਸੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈ ਜਾ ਰਹੀ ਇਸ ਵੀਡੀਓ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਕੱਤਰ ਮਥਰੇਵਾਲ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ 29 ਜਨਵਰੀ ਨੂੰ ਸਾਈਬਰ ਕ੍ਰਾਈਮ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲੇ ਸ਼ਖਸ ਦੀ ਜਲਦ ਪਛਾਣ ਕਰਕੇ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸਿੱਖ ਸੰਸਥਾਵਾਂ ਜਾਂ ਧਾਰਮਿਕ ਅਕੀਦਤ ਨੂੰ ਠੇਸ ਨਾ ਪਹੁੰਚਾ ਸਕੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਸੁਚੇਤ ਕੀਤਾ ਕਿ ਜਦੋਂ ਵੀ ਸ੍ਰੀ ਦਰਬਾਰ ਸਾਹਿਬ ਜਾਂ ਕਿਸੇ ਵੀ ਧਾਰਮਿਕ ਮਰਿਆਦਾ ਬਾਰੇ ਅਜਿਹੀ ਕੋਈ ਸ਼ੱਕੀ ਵੀਡੀਓ ਸਾਹਮਣੇ ਆਉਂਦੀ ਹੈ, ਤਾਂ ਉਸ ‘ਤੇ ਅੱਖਾਂ ਬੰਦ ਕਰਕੇ ਵਿਸ਼ਵਾਸ ਨਾ ਕੀਤਾ ਜਾਵੇ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅੰਮ੍ਰਿਤਸਰ ਨੇ 29 ਜਨਵਰੀ ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 299 (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਆ) ਤੇ ਧਾਰਾ 353(2) ਤੇ 353(3) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੀ ਐਫਆਈਆਰ ਕਾਪੀ ਹੁਣ ਸਾਹਮਣੇ ਆਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




