PunjabTop News

ਡਿਵੈਲਪਮੈਂਟ ਅਫਸਰ ਤੇ ਪੰਚਾਇਤ ਸੈਕਟਰੀ ਨੂੰ ਮੁਅੱਤਲ ਕਰਨ ਦੇ ਹੁਕਮ

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਬਲਾਕ ਡਿਵੈਲਪਮੈਂਟ ਅਫਸਰ ਅਤੇ ਪੰਚਾਇਤ ਸੈਕਟਰੀ ਨੂੰ ਤੁਰੰਤ ਪ੍ਰਭਾਵ ਹੇਠ ਸਸਪੈਂਡ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾ ਅਫਸਰਾਂ ਵੱਲੋਂ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਸੀ। ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐੱਸਸੀ ਕਮਿਸ਼ਨ ਪੰਜਾਬ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਪਹੁੰਚੇ।

ਚੇਅਰਮੈਨ ਨੇ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਬੀਡੀਪੀਓ ਅਤੇ ਕੋਟਲੀ ਸੂਰਤ ਮੱਲੀ ਦੇ ਪੰਚਾਇਤ ਸੈਕਟਰੀ ਮੁਅੱਤਲ ਕਰਨ ਦੇ ਹੁਕਮ ਦਿੱਤੇ।  ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਬਟਾਲਾ ਵਿੱਚ ਕੁਝ ਸ਼ਿਕਾਇਤਾਂ ਦਾ ਹੱਲ ਮੌਕੇ ਉਤੇ ਕਰ ਦਿੱਤਾ ਗਿਆ ਹੈ। ਕੁਝ ਪੈਂਡਿੰਗ ਹਨ ਜਿਨ੍ਹਾਂ ਦਾ ਚੰਡੀਗੜ੍ਹ ਵਿੱਚ ਹੱਲ ਕੀਤਾ ਜਾਵੇਗਾ। ਚੇਅਰਮੈਨ ਨੇ ਕਿਹਾ ਪੰਚਾਇਤ ਸੈਕਟਰੀ ਅਤੇ ਬੀਡੀਪੀਓ ਵੱਲੋਂ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਸੀ ਜਿਸ ਦੀ ਵਜ੍ਹਾ ਕਰਕੇ ਤੁਰੰਤ ਪ੍ਰਭਾਵ ਹੇਠ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button