EDITORIALTop News

Hukamnama Sri Darbar Sahib 21th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਫਰਵਰੀ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ।ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧।ਅਨੁਗ੍ਰਹੁ = ਕਿਰਪਾ। ਸੁਆਮੀ = ਹੇ ਸੁਆਮੀ! ਗਨਹੁ ਨ = ਨਾਹ ਵਿਚਾਰੋ, ਨਾਹ ਗਿਣੋ। ਮੋਹਿ ਕਮਾਇਓ = ਮੇਰੇ ਕੀਤੇ ਕਰਮਾਂ ਨੂੰ।੨।

ਅਰਥ: (ਹੇ ਭਾਈ ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button