PunjabTop News

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਕੀਤੀ ਨਿੰਦਾ

ਨਾਨਕਸਰ ਸੰਪਰਦਾ ਦੇ ਬਾਬਾ ਘਾਲਾ ਸਿੰਘ ਜੀ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ।

ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ ਜਿਸ ਨੂੰ ਹਾਲ ਹੀ ਵਿੱਚ ਵਾਪਸ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲੋਗਾਰਤ ਅੱਜ ਪੰਜਾਬ ਵਿੱਚ ਵਾਪਰ ਰਹੀ ਹੈ ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇੱਥੋਂ ਸਰਬੱਤ ਦੇ ਭਲੇ ਦਾ ਸਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ। ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਸਰਕਾਰ ਲਾਗਤਬਾਜ਼ੀ ਕਰਕੇ ਕਾਰਵਾਈ ਕਰੇਗੀ ਤਾਂ ਇਹ ਬਿਲਕੁਲ ਉਚਿਤ ਨਹੀਂ ਇਸ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।

ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿੱਚ ਜੇਕਰ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਮੁੜ ਬਹਾਲ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button