
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਐਸਜੀਪੀਸੀ ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 6 ਮਾਰਚ ਨੂੰ ਹੋਵੇਗੀ।ਦੱਸਿਆ ਜਾਂਦਾ ਹੈ ਕਿ ਸਤਿੰਦਰ ਕੋਹਲੀ ਲੰਬੇ ਸਮੇਂ ਤੋਂ ਜਾਂਚ ਏਜੰਸੀਆਂ ਦੇ ਰਡਾਰ ‘ਤੇ ਸਨ। ਉਨ੍ਹਾਂ ‘ਤੇ ਕਾਲੇ ਧਨ, ਸ਼ੱਕੀ ਵਿੱਤੀ ਲੈਣ-ਦੇਣ ਤੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਨਾਲ ਜੁੜੇ ਗੰਭੀਰ ਦੋਸ਼ ਦੱਸੇ ਜਾ ਰਹੇ ਹਨ। ਮੁੱਢਲੀ ਜਾਂਚ ਵਿਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਏਜੰਸੀਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਤੋਂ ਲੰਬੀ ਪੁੱਛਗਿੱਛ ਹੋ ਸਕਦੀ ਹੈ।
ਸਤਿੰਦਰ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਵੀ ਜੁੜੇ ਰਹੇ ਹਨ। ਇਲਜ਼ਾਮ ਹੈ ਕਿ ਉਹ ਐਸਜੀਪੀਸੀ ਦੇ ਆਡਿਟ ਅਤੇ ਹੋਰ ਵਿੱਤੀ ਕੰਮਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ ਅਤੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਸਾਲਾਨਾ ਇੱਕ ਕਰੋੜ ਰੁਪਏ ਤੱਕ ਮਿਹਨਤਾਨਾ ਮਿਲਦਾ ਰਿਹਾ। ਇਸ ਤੋਂ ਇਲਾਵਾ, ਉਹ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਕੁਝ ਕੰਪਨੀਆਂ ਵਿੱਚ ਚਾਰਟਰਡ ਅਕਾਊਂਟੈਂਟ (CA) ਵਜੋਂ ਵੀ ਕੰਮ ਕਰ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



