PunjabPunjabTop News

ਮੋਹਾਲੀ ਦੀ ਅਦਾਲਤ ਨੇ (KLF) ਨਾਲ ਜੁੜੇ ਦੋ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।


ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਦੋਸ਼ ਬਹੁਤ ਗੰਭੀਰ ਹਨ ਅਤੇ ਦੋਵੇਂ ਦੋਸ਼ੀ ਮਾਮਲੇ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। ਅਦਾਲਤ ਨੇ ਇਹ ਵੀ ਕਿਹਾ ਕਿ ਕੇਸ ਵਿੱਚ ਅਜੇ ਕਈ ਮਹੱਤਵਪੂਰਨ ਗਵਾਹਾਂ ਦੀ ਗਵਾਹੀ ਬਾਕੀ ਹੈ ਅਤੇ ਜੇਕਰ ਇਸ ਮੌਕੇ ‘ਤੇ ਜ਼ਮਾਨਤ ਦਿੱਤੀ ਗਈ ਤਾਂ ਦੋਸ਼ੀ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।ਇਸ ਮਾਮਲੇ ਵਿੱਚ ਦੋਵੇਂ ਦੋਸ਼ੀ ਸਾਗਰ ਮਸੀਹ ਉਰਫ਼ ਰਾਜਾ ਅਤੇ ਆਸ਼ੀਸ਼ ਉਰਫ਼ ਗੋਪੀ ਹਨ, ਜੋ ਗੁਰਦਾਸਪੁਰ ਜ਼ਿਲ੍ਹੇ ਦੇ ਕੋਟਲਾ ਅਤੇ ਘੌਟ ਪਿੰਡ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੋਵੇਂ ਦੇ ਖ਼ਿਲਾਫ਼ ਸਾਲ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ।ਜਾਣਕਾਰੀ ਮੁਤਾਬਕ State Special Operation Cell ਮੋਹਾਲੀ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਗ੍ਰਿਫ਼ਤਾਰੀ ਦੌਰਾਨ ਦੋਸ਼ੀਆਂ ਕੋਲੋਂ ਇੱਕ-ਇੱਕ 32 ਬੋਰ ਦੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ KLF ਨਾਲ ਸੰਬੰਧਿਤ 15 ਪਰਚੇ ਵੀ ਬਰਾਮਦ ਹੋਏ ਸਨ।ਪੁਲਿਸ ਵੱਲੋਂ ਦਰਜ ਕੀਤੇ ਕੇਸ ਦੀ ਜਾਂਚ ਜਾਰੀ ਹੈ ਅਤੇ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਦੋਵੇਂ ਦੋਸ਼ੀ ਹਿਰਾਸਤ ਵਿੱਚ ਹੀ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button