EDITORIALTop News

Amrit Vele Da Hukamnama Sri Darbar Sahib, Amritsar, Date 15-03-2026 Ang 813

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨Evening Hukamnama Alerts

बिलावलु महला ५ ॥ महा तपति ते भई सांति परसत पाप नाठे ॥ अंध कूप महि गलत थे काढे दे हाथे ॥१॥ ओइ हमारे साजना हम उन की रेन ॥ जिन भेटत होवत सुखी जीअ दानु देन ॥१॥ रहाउ ॥ परा पूरबला लीखिआ मिलिआ अब आइ ॥ बसत संगि हरि साध कै पूरन आसाइ ॥२॥

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।Amritsar Pilgrimage Services

हे भाई! (उन संत जनों के पाँव) परसने से सारे पाप नास हो जाते हैं, मन में विकारों की भरी तपिश से शांति बन जाती है। जो मनुख (विकारों पापों के) घने अँधेरे कुएं में गल-सड़ रहे होते हैं, उनको (वह संत-जन अपना) हाथ दे के (उस कुएँ से) निकाल लेते हैं।१। हे भाई! जिन को मिलकर (मेरा मन) आनंद से भरपूर हो जाता है, जो (मुझे आत्मिक जीवन की दात देते हैं, वह (संत-जन ही) मेरे (असली) मित्र हैं, मैं उनके चरणों की धुल (चाहता) हूँ।१।रहाउ। हे भाई! इस मनुख जनम में (जब किसी मनुख को कोई संत-जन मिल जाता है, तो) बड़े पूर्व जन्म के उसके मस्तक पर लिखे लेख उभर आते है। प्रभु के सेवक-जन की सांगत में बसते हुए (उस मनुख की सारी आशाएं पूरी हो जाती हैं।२।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button