
ਬਾਘਾਪੁਰਾਣਾ ਵਿਚ ਹਰਵਿੰਦਰ ਸਿੰਘ ਹੈਪੀ ਸਰਪੰਚ ਕਤਲਕਾਂਡ ਚ ਮਨਪ੍ਰੀਤ ਸਿੰਘ ਬਬਲੂ ਤੇ ਉਸ ਦੇ ਹੋਰ ਸਾਥੀਆਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਉਨ੍ਹਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ ਮਿਲਿਆ ਹੈ।
ਕੇਸ ਸਬੰਧੀ DSP ਮੋਗਾ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ 12 ਤਾਰੀਕ ਨੂੰ ਮੁਲਜ਼ਮਾਂ ਨੂੰ ਟ੍ਰੇਸ ਕਰ ਲਿਆ ਗਿਆ ਸੀ ਤੇ ਲੇਹ ਪੁਲਿਸ ਦੀ ਮਦਦ ਨਾਲ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ।
ਲੱਦਾਖ ਤੋਂ ਬੱਬਲੂ ਬਰਾੜ ਤੇ ਉਸਦੇ ਸਾਥੀ ਦੀ ਗ੍ਰਿਫ਼ਤਾਰੀ ਹੋਈ। ਮਾਮਲੇ ‘ਚ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੁਪਿੰਦਰ ਕੌਰ ਦੀ ਜਾਨ ਨੂੰ ਖ਼ਤਰਾ ਹੈ ਤਾਂ ਹੀ ਉਹ ਗਾਇਬ ਚੱਲ ਰਹੀ ਹੈ। ਇਸ ਤੋਂ ਇਲਾਵਾ ਬੱਬਲੂ ਬਰਾੜ ਦੇ ਪਿਤਾ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ ਨੇ ਇਹ ਵੀ ਕਬੂਲ ਕੀਤਾ ਹੈ ਕਿ ਹੈਪੀ ਸਰਪੰਚ ਦਾ ਕਤਲ ਕਰਕੇ ਸਾਨੂੰ ਪਛਤਾਵਾ ਹੋ ਰਿਹਾ ਹੈ।
ਬੀਤੇ ਦਿਨੀਂ ਹਰਵਿੰਦਰ ਸਿੰਘ ਹੈਪੀ ਸਰਪੰਚ ਦੇ ਕਤਲ ਵਿਚ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬਬਲੂ ਸਣੇ 4 ਮੁਲਜ਼ਮਾਂ ਨੂੰ ਲੱਦਾਖ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਟਰਾਂਜਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਗਿਆ ਸੀ। ਜਾਣਕਾਰੀ ਦਿੰਦਿਆਂ DSP ਮੋਗਾ ਨੇ ਦੱਸਿਆ ਕਿ ਸਾਨੂੰ ਮੁਲਜ਼ਮਾਂ ਦਾ 5 ਦਿਨਾਂ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ, ਹਥਿਆਰ ਬਰਾਮਦ ਕਰਾਂਗੇ ਤੇ ਜੋ ਗੱਡੀ ਲੱਦਾਖ ਖੜ੍ਹੀ ਹੈ ਉਹ ਵੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਕੋਈ ਵੀ ਕ੍ਰਿਮੀਨਲ ਬੈਕਗਰਾਊਂਡ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




