PunjabTop News

ਜਲੰਧਰ ਦੇ ਸਕੂਲਾਂ, ਦਿੱਲੀ ਟਰੇਨ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ ਦੇ ਸਕੂਲਾਂ ਨੂੰ ਇਕ ਵਾਰ ਫਿਰ ਇਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਏਪੀਜੇ ਅਤੇ ਡੀਪੀਐਸ ਸਮੇਤ ਹੋਰ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਈਮੇਲ ਵਿਚ ਦੁਪਹਿਰ 1:11 ਵਜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਇਸ ਦੇ ਨਾਲ ਹੀ ਵਿਧਾਨ ਸਭਾ ਨੂੰ ਦੁਪਹਿਰ 2:11 ਵਜੇ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ

ਜਦਕਿ ਦਿੱਲੀ ਟਰੇਨ ਨੂੰ ਰਾਤ 9:11 ਵਜੇ ਉਡਾਉਣ ਦਾ ਜ਼ਿਕਰ ਹੈ। ਇਹ ਧਮਕੀ ਮੁੱਖ ਮੰਤਰੀ ਭਗਵੰਤ ਮਾਨ ਵੱਲ ਵੀ ਸੀ।ਈਮੇਲ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਮਾਨ ਨਿਸ਼ਾਨਾ ਹਨ। ਧਮਕੀ ਭਰਿਆ ਈਮੇਲ  ਭੇਜਿਆ ਗਿਆ ਸੀ। ਈਮੇਲ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਹਟਾਉਣ ਦੀ ਧਮਕੀ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button