PunjabTop News

ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਮਾਣਹਾਨੀ ਸੰਮਨ ਜਾਰੀ

ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ  ਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹੇਠਲੀ ਅਦਾਲਤ ਨੂੰ ਤਲਬ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਸਟਿਸ ਜੇ.ਐਸ. ਮਹਿੰਦੀਰੱਤਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਦੇ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਕੇ ਹੇਠਲੀ ਅਦਾਲਤ ਨੂੰ ਸੰਮਨ ਕਰਕੇ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button