PunjabPunjabTop News

ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਕੀਰਤਪੁਰ ਸਾਹਿਬ ‘ਚ ਵਿਰੋਧ, ਹਿਮਾਚਲ ਦੀਆਂ ਗੱਡੀਆਂ ‘ਤੇ ਟੈਕਸ ਦੀ ਮੰਗ


ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਵਿਵਾਦ ਵਧਦਾ ਜਾ ਰਿਹਾ ਹੈ। ਕੀਰਤਪੁਰ ਸਾਹਿਬ ਦੀ ਨਗਰ ਪੰਚਾਇਤ ਨੇ ਵੀ ਇਸ ਮਸਲੇ ‘ਤੇ ਵਿਰੋਧ ਜਤਾਉਂਦਿਆਂ ਹਿਮਾਚਲ ਦੀਆਂ ਗੱਡੀਆਂ ‘ਤੇ ਪੰਜਾਬ ਵਿੱਚ ਐਂਟਰੀ ਟੈਕਸ ਲਗਾਉਣ ਦੀ ਮੰਗ ਕੀਤੀ ਹੈ।ਇਸ ਤੋਂ ਪਹਿਲਾਂ ਨੰਗਲਨਗਰ ਕੌਂਸਲ ਵੱਲੋਂ ਵੀ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ। ਹੁਣ ਕੀਰਤਪੁਰ ਸਾਹਿਬ ਨਗਰ ਪੰਚਾਇਤ ਵੱਲੋਂ ਵੀ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।ਨਗਰ ਪੰਚਾਇਤ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਸੁਰਿੰਦਰ ਪਾਲ ਕੌੜਾ ਅਤੇ ਕੌਂਸਲਰ ਹਿਮਾਂਸ਼ੂ ਟੰਡਨ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਅਤੇ ਹੋਰ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ‘ਤੇ ਐਂਟਰੀ ਟੈਕਸ ਵਿੱਚ ਕੀਤਾ ਗਿਆ ਵਾਧਾ ਗਲਤ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ(Rana KP Singh) ਵੱਲੋਂ ਵੀ ਹਿਮਾਚਲ ਸਰਕਾਰ ਨਾਲ ਗੱਲਬਾਤ ਕੀਤੀ ਗਈ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।ਉਨ੍ਹਾਂ ਕਿਹਾ ਕਿ ਜੇ ਹਿਮਾਚਲ ਵਿੱਚ ਪੰਜਾਬ ਦੀਆਂ ਗੱਡੀਆਂ ਤੋਂ ਐਂਟਰੀ ਟੈਕਸ ਲਿਆ ਜਾ ਰਿਹਾ ਹੈ ਤਾਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ ਤੋਂ ਵੀ ਐਂਟਰੀ ਟੈਕਸ ਵਸੂਲਿਆ ਜਾਣਾ ਚਾਹੀਦਾ ਹੈ।
ਹਾਲਾਂਕਿ ਇਸ ਮਸਲੇ ਦਾ ਸਭ ਤੋਂ ਵੱਧ ਅਸਰ ਦੋਵੇਂ ਸੂਬਿਆਂ ਦੀ ਸਰਹੱਦ ‘ਤੇ ਰਹਿਣ ਵਾਲੇ ਲੋਕਾਂ ‘ਤੇ ਪੈ ਸਕਦਾ ਹੈ, ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਆਪਸ ਵਿੱਚ ਰਿਸ਼ਤੇਦਾਰੀਆਂ ਹਨ ਅਤੇ ਰੋਜ਼ਾਨਾ ਆਉਣ–ਜਾਣ ਵੀ ਹੁੰਦੀ ਰਹਿੰਦੀ ਹੈ। ਅਜਿਹੇ ਵਿੱਚ ਜੇ ਦੋਵੇਂ ਪਾਸਿਆਂ ਤੋਂ ਐਂਟਰੀ ਟੈਕਸ ਲਗਾਇਆ ਗਿਆ ਤਾਂ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਇਹ ਵੱਡੀ ਪਰੇਸ਼ਾਨੀ ਬਣ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button