PunjabTop News

ਪੰਜਾਬ ਯੂਨੀਵਰਸਿਟੀ ‘ਚ ਹੋਈ ਫਾਇਰਿੰਗ ਦਾ ਮਾਮਲਾ, ਨਾਮੀ ਗੈਂਗ ਨੇ ਲਈ ਜਿੰਮੇਵਾਰੀ; ਪੁਲਿਸ ਵੱਲੋਂ ਜਾਂਚ ਜਾਰੀ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ (PU) ਦੇ ਕੈਂਪਸ ਵਿੱਚ ਮੰਗਲਵਾਰ ਸ਼ਾਮ ਕਰੀਬ 5 ਵਜੇ ਗੋਲੀਬਾਰੀ ਹੋਈ ਸੀ। ਇਸ ਘਟਨਾ ਦੀ ਇੱਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਹਮਲਾਵਰ ਘਟਨਾ ਤੋਂ ਬਾਅਦ ਫਰਾਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਹੁਣ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਨਾਮੀ ਗੈਂਗ ਵੱਲੋਂ ਲਈ ਗਈ ਹੈ।

ਪੁਲਿਸ ਸੂਤਰਾਂ ਅਨੁਸਾਰ ਕਰੀਬ ਸ਼ਾਮ 5:00 ਵਜੇ ਦੋ ਨੌਜਵਾਨ ਸਕੂਟੀ ‘ਤੇ ਸਵਾਰ ਹੋ ਕੇ ਸੈਕਟਰ-14 ਸਥਿਤ ਬੋਟਨੀ ਡਿਪਾਰਟਮੈਂਟ ਦੀ ਪਾਰਕਿੰਗ ਦੇ ਸਾਹਮਣੇ ਪਹੁੰਚੇ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰਿੰਗ ਤੋਂ ਬਾਅਦ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਗੋਲੀਬਾਰੀ ਨੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵਿੱਚ 4 ਸ਼ੱਕੀ ਵਿਅਕਤੀ ਭੱਜਦੇ ਹੋਏ ਨਜ਼ਰ ਆਏ ਹਨ। ਪੁਲਿਸ ਵੱਲੋਂ ਬੀਤੇ ਕੱਲ੍ਹ ਤੋਂ ਹੀ ਸੀਸੀਟੀਵੀ ਖੰਗਾਲ ਜਾ ਰਹੇ ਹਨ। ਪੁਲਿਸ ਨੂੰ ਅਜੇ ਤੱਕ ਸ਼ੱਕੀ ਵਿਅਕਤੀਆਂ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button