PunjabTop News

SC ਕਮਿਸ਼ਨ ਵਲੋਂ SSP ਫਰੀਦਕੋਟ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬਾਰੇ ਮੁਕੰਮਲ ਰਿਪੋਰਟ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੜਤਾਲ ਕਰਵਾ ਕੇ ਮਿਤੀ 25-03-2026 ਨੂੰ ਭੇਜੀ ਜਾਵੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button