PunjabPunjabTop News

Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ‘ਚ ਇੱਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ
ਪੰਜਾਬ ‘ਚ ਇੱਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਬੰਬ ਧਮਾਕਿਆਂ ਨੂੰ ਅੰਜ਼ਾਮ ਦੇ ਸਕਦੇ ਸਨ। ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ।ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ, ਫਿਰੋਜ਼ਪੁਰ ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ, ਵਾਸੀ ਮੋਠਾਂਵਾਲੀ, ਮੋਗਾ ਵਜੋਂ ਹੋਈ ਹੈ। ਮੁਲਜ਼ਮ ਤਲਵੰਡੀ ਤੋਂ ਫਿਰੋਜ਼ਪੁਰ ਸੜਕ ‘ਤੇ ਇੱਕ ਪਿੰਡ ਦੇ ਨੇੜੇ ਹੈਂਡ ਗ੍ਰਨੇਡ ਦੀ ਡਿਲੀਵਰੀ ਦੇਣ ਲਈ ਸਕੂਟਰ ‘ਤੇ ਜਾ ਰਹੇ ਸਨ। ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਨੇਡ ਸਰਹੱਦ ਪਾਰ ਤੋਂ ਚੱਲ ਰਹੀ ਇੱਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ। ਉਨ੍ਹਾਂ ਦਾ ਉਦੇਸ਼ ਸਰਹੱਦੀ ਰਾਜ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਪੁਲਿਸ ਦੇ ਅਨੁਸਾਰ ਦੋਸ਼ੀਆਂ ਦੇ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹਨ। ਉਨ੍ਹਾਂ ਦੇ ਇਸ਼ਾਰੇ ‘ਤੇ ਉਹ ਪੰਜਾਬ ‘ਚ ਬੰਬ ਧਮਾਕੇ ਕਰਕੇ ਅਸ਼ਾਂਤੀ ਫੈਲਾਉਣਾ ਚਾਹੁੰਦੇ ਸਨ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਟਾਲ ਦਿੱਤਾ ਹੈ।
ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੁਲਿਸ ਸਟੇਸ਼ਨ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਹੈਂਡਲਰ ਜੋਧਾ ਉਰਫ਼ ਜੋਬਨ ਵਾਸੀ ਤਰਨਤਾਰਨ ਦੇ ਕਹਿਣ ‘ਤੇ ਹੈਂਡ ਗ੍ਰਨੇਡ ਦੀ ਡਿਲੀਵਰੀ ਦੇਣ ਆਏ ਸਨ। ਪੁਲਿਸ ਹੁਣ ਜੋਬਨ ਦੀ ਭਾਲ ਕਰ ਰਹੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button