
ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ ‘ਬ੍ਰਦਰ ਟਰੇਡਰਜ਼’ ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



