
ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ। ਉਨ੍ਹਾਂ ਅੱਗੇ ਕਿਹਾ, ‘‘ਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ ਅਤੇ ਸਮੇਂ -ਸਮੇਂ ’ਤੇ ਹੋਰਡਿੰਗ ਬਦਲਦੇ ਰਹਿੰਦੇ ਸਨ। ’’ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਇਹ ਕਾਰਵਾਈ ਸਾਈਬਰ ਅਪਰਾਧ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨਾਂ ਤਹਿਤ ਕੀਤੀ ਗਈ ਹੈ।
ਉਨ੍ਹਾਂ ਕਿਹਾ,“ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਟੈਲੀਗ੍ਰਾਮ ਰਾਹੀਂ ਸਿੱਧੇ ਤੌਰ ’ਤੇ ਚੀਨੀ ਨਾਗਰਿਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਬੈਂਕ ਖਾਤੇ ਪ੍ਰਦਾਨ ਕਰਵਾ ਕੇ ਯੂਐਸਡੀਟੀ ਕ੍ਰਿਪਟੋਕਰੰਸੀ ਵਿੱਚ ਮੁਨਾਫਾ ਪ੍ਰਾਪਤ ਕਰਦੇ ਸਨ,।” ਉਨ੍ਹਾਂ ਇਹ ਵੀ ਕਿਹਾ ਕਿ ਆਈ4ਸੀ ਦੇ ਸਮਨਵੇ ਪੋਰਟਲ ’ਤੇ ਤਸਦੀਕ ਕੀਤੇ ਗਏ ਅੰਤਰ-ਰਾਜੀ ਲਿੰਕੇਜ ਰਾਹੀਂ ਇਹ ਮਿਊਲ ਖਾਤੇ 24 ਸਾਈਬਰ ਧੋਖਾਧੜੀ ਪੀੜਤਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਵਿੱਚ 26.65 ਲੱਖ ਰੁਪਏ ਲੀਅਨ ਮਾਰਕ ਕਰ ਦਿੱਤੇ ਗਏ ਹਨ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਹੋਰ ਪੀੜਤਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦੀ ਪੜਤਾਲ ਲਈ ਬਰਾਮਦ ਕੀਤੇ ਗਏ ਏ.ਟੀ.ਐਮ. ਕਾਰਡਾਂ ਦੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 16 17/3/2026 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਸੀ ਦੀ ਧਾਰਾ 318(4) ਅਤੇ 61(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ ਕੇਸ ਦਰਜ ਕੀਤਾ ਗਿਆ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



