Uncategorized

Hukamnama Sri Darbar Sahib 22 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 March 2026

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥ਔ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button