PunjabTop News

ਫ਼ਰੀਦਕੋਟ ਵਿੱਚ ਦੋ ਕਿਸਾਨ ਭਰਾਵਾਂ ਨੇ 25 ਲੱਖ ਦੇ ਕਰਜ਼ੇ ਦੇ ਬੋਝ ਹੇਠ ਦੱਬ ਰੇਲ ਅੱਗੇ ਛਾਲ ਮਾਰ ਦਿੱਤੀ ਜਾਨ

ਫ਼ਰੀਦਕੋਟ ਜ਼ਿਲ੍ਹੇ ਵਿੱਚ ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੋਟਕਪੂਰਾ ਨੇੜੇ ਪਿੰਡ ਢਾਬ ਬ੍ਰਾਹਮਣ ਵਾਲਾ ਨੇੜੇ ਵਾਪਰੀ, ਜਿੱਥੇ ਦੋਵਾਂ ਭਰਾਵਾਂ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।

ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (38), ਪਿੰਡ ਹਰੀਨੌ ਦੇ ਵਸਨੀਕ ਅਤੇ ਉਸਦੇ ਛੋਟੇ ਭਰਾ ਜਸਵਿੰਦਰ ਸਿੰਘ ਉਰਫ਼ ਜ਼ੋਰਾ ਸਿੰਘ (34) ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚੀ, ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button