PunjabTop NewsUncategorized

SGPC ਮੁਲਾਜ਼ਮਾਂ ਵੱਲੋਂ ਡਿਊਟੀ ਦੀ ਸ਼ੁਰੂਆਤ ਹੁਣ ਗੁਰਮੰਤਰ ਤੇ ਅਰਦਾਸ ਨਾਲ, ਪ੍ਰਧਾਨ ਦੇ ਆਦੇਸ਼ਾਂ ਦੀ ਹੋ ਰਹੀ ਪਾਲਣਾ

​ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦੇ ਅਦੇਸਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਸਰਦਾਰ ਭਗਵੰਤ ਸਿੰਘ ਭੰਗੜਾ ਅਤੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਟਾਫ ਵੱਲੋਂ ਆਪਣੀ ਰੋਜ਼ਾਨਾ ਦੀ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਰੂਪ ਵਿੱਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਸਭ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਬਲ ਬਖਸ਼ਣ।

​ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਉਸੇ ਦਿਨ ਤੋਂ ਇਸ ਮਰਯਾਦਾ ਨੂੰ ਅਪਣਾ ਚੁੱਕੇ ਹਨ ਅਤੇ ਹੁਣ ਹਰ ਰੋਜ਼ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button