PunjabPunjabTop News

ਮਨਜਿੰਦਰ ਸਿੰਘ ਲਾਲਪੁਰਾ ਨੂੰ HC ਤੋਂ ਮਿਲੀ ਰਾਹਤ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਦਾ ਫੈਸਲਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪੀੜਤ ਪੱਖ ‘ਤੇ ਦੋਸ਼ੀ ਪੱਖ ਵਿੱਚ ਸਮਝੌਤਾ ਹੋਣ ਤੇ ਇਹ ਫੈਸਲਾ ਸੁਣਾਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਸਮੇਤ ਹੋਰਾਂ ਨੂੰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। 2013 ਵਿੱਚ ਮਹਿਲਾ ਨਾਲ ਛੇੜਛਾੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ 4 ਸਾਲ ਦੀ ਸਜ਼ਾ ਸੁਣਾਈ ਸੀ।

ਜਾਣੋ ਕੀ ਹੈ ਪੂਰਾ ਮਾਮਲਾ
ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ਚ ਪਹੁੰਚੀ ਤਾਂ ਉਸ ਸਮੇਂ ਟੈਕਸੀ ਚਾਲਕ ਰਹੇ ਮਨਜਿੰਦਰ ਸਿੰਘ ਲਾਲਪੁਰਾ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ਚ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ 10 ਸਤੰਬਰ ਨੂੰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈਣ ਦੇ ਹੁਕਮ ਦਿੱਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button