PunjabTop News

ਪੰਜਾਬ ਵਿਚ ਅੱਜ ਤੋਂ ਹੋਵੇਗੀ ਕਣਕ ਦੀ ਖ਼ਰੀਦ

 ਪੰਜਾਬ ਸਰਕਾਰ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰੈਸ ਕਾਨਫ਼ਰੰਸ ਵਿਚ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਫ਼ਸਲ ਦੀ ਖ਼ਰੀਦ ਦਾ ਕੰਮ ਬਹੁਤ ਸ਼ਾਨਦਾਰ ਰਿਹਾ ਹੈ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ। ਕਣਕ ਦਾ ਦਾਣਾ-ਦਾਣਾ ਖ਼ਰੀਦੀਆਂ ਜਾਵੇਗਾ।

ਖ਼ਰੀਦ ਦਾ ਕੰਮ ਪਹਿਲੀ ਅਪ੍ਰੈਲ ਤੋਂ 15 ਮਈ ਤਕ ਚਲੇਗਾ। ਉਧਰ ਪੰਜਾਬ ਦੀ ਆੜ੍ਹਤੀ ਐਸੋਸੀਏਸ਼ਨ ਨੇ ਆੜ੍ਹਤ ਵਧਾ ਕੇ ਢਾਈ ਫ਼ੀ ਸਦੀ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਜਾਣ ਅਤੇ ਖ਼ਰੀਦ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਆੜ੍ਹਤੀਆਂ ਦੇ ਪ੍ਰਧਾਨ ਵਿਜੈ ਕਾਲੜਾ ਨੇ ਸੂਬਾ ਪਧਰੀ ਮੀਟਿੰਗ ਬਾਅਦ ਫ਼ੈਸਲੇ ਦਾ ਐਲਾਨ ਕੀਤਾ  ਹੈ। ਮੰਤਰੀ ਕਟਾਰੂਚੱਕ ਨੇ ਇਹ ਵੀ ਸਪਸ਼ਟ ਕਰ ਦਿਤਾ ਕਿ ਬਾਹਰੋਂ ਕਣਕ ਦੀ ਖ਼ਰੀਦ ਦੀ ਆਗਿਆ ਬਿਲਕੁਲ ਨਹੀਂ ਦਿਤੀ ਜਾਵੇਗੀ ਅਤੇ ਬਾਹਰੋਂ ਕਣਕ ਆਉਣ ਲਈ ਰੋਕਣ ਵਾਸਤੇ ਡੀ ਜੀ ਪੀ ਨੂੰ ਨਾਕੇ ਲਾਉਣ ਲਈ ਖ਼ਾਸ ਨਿਰਦੇਸ਼ ਸਰਕਾਰ ਵਲੋਂ ਦਿਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button