PunjabTop News

ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਮੌਤ, ਪਾਨੀਪਤ ‘ਚ ਵਾਪਰਿਆ ਸੜਕ ਹਾਦਸਾ

ਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਸ਼ਾਮ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ ਸਨ।

ਮਿਲੀ ਜਾਣਕਾਰੀ ਅਨੁਸਾਰ ਖੁਸ਼ਬਾਜ਼ ਸਿੰਘ ਜਟਾਣਾ ਆਪਣੀ ਡਿਫੈਂਡਰ ਗੱਡੀ ਵਿੱਚ ਸਵਾਰ ਹੋ ਕੇ ਦਿੱਲੀ ਤੋਂ ਚੰਡੀਗੜ੍ਹ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਗੱਡੀ ਦਾ ਟਾਇਰ ਫਟਣ ਕਾਰਨ ਉਨ੍ਹਾਂ ਨੇ ਗੱਡੀ ਸੜਕ ਕਿਨਾਰੇ ਖੜ੍ਹੀ ਕੀਤੀ ਹੋਈ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਖੜ੍ਹੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਜਟਾਣਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਦੋ ਗੰਨਮੈਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਰਿਪੋਰਟਾਂ ਅਨੁਸਾਰ ਜਟਾਣਾ ਦੀ ਦੇਹ ਨੂੰ ਸੋਨੀਪਤ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਦੂਜੇ ਪਾਸੇ, ਉਨ੍ਹਾਂ ਦੇ ਦੋਵੇਂ ਸੁਰੱਖਿਆ ਕਰਮੀ (ਗੰਨਮੈਨ) ਗੰਭੀਰ ਜ਼ਖ਼ਮੀ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button