ਸੈਕਸ ਸ਼ੋਸ਼ਣ ਮਾਮਲੇ ਵਿਚ ਨਿਰਦੇਸ਼ਕ ਭੇਜਿਆ ਜੁਡੀਸ਼ੀਅਲ ਹਿਰਾਸਤ ਵਿਚ

ਭਾਰਤ ਦੇਸ਼ ਦੇ ਸੂਬੇ ਕੇਰਲ ਵਿਖੇ ਇਕ ਸੈਕਸ ਸ਼ੋਸ਼ਣ ਮਾਮਲੇ ਵਿਚ ਮਲਿਆਲਮ ਨਿਰਦੇਸ਼ਕ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜੇ ਜਾਣ ਦਾ ਪਤਾ ਚੱਲਿਆ ਹੈ ਅਦਾਲਤ ਨੇ ਪ੍ਰਸਿੱਧ ਮਲਿਆਲਮ ਨਿਰਦੇਸ਼ਕ ਰਣਜੀਤ ਨੂੰ ਸੈਕਸ ਸ਼ੋਸ਼ਣ ਦੇ ਇਕ ਮਾਮਲੇ ‘ਚ ਬੁੱਧਵਾਰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜ ਦਿੱਤਾ। ਰਣਜੀਤ ਨੂੰ ਮੰਗਲਵਾਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ । ਜੁਡੀਸ਼ੀਅਲ ਹਿਰਾਸਤ ‘ਚ ਭੇਜੇ ਜਾਣ ਤੋਂ ਬਾਅਦ ਨਿਰਦੇਸ਼ਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਲਾਏ ਗਏ ਦੋਸ਼ ਝੂਠੇ ਹਨ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁੱਦ ਦੇ ਮੁਲਜ਼ਮ ਨਾ ਹੋਣ ਦਾ ਦਾਅਵਾ ਕੀਤਾ। ਸੂਬੇ ਦੇ ਸੱਭਿਆਚਾਰ ਮੰਤਰੀ ਸਾਜੀ ਚੇਰੀਅਨ ਨੇ ਸੰਕੇਤ ਦਿੱਤਾ ਕਿ ਸਰਕਾਰ ਪੀੜਤਾ ਦੇ ਨਾਲ ਹੈ। ਫਿਲਮ ਕਰਮਚਾਰੀ ਐਸੋਸੀਏਸ਼ਨ ਆਫ ਕੇਰਲ ਨੇ ਨਿਰਦੇਸ਼ਕ ਤੇ ਲੇਖਕਾਂ ਦੀਆਂ ਐਸੋਸੀਏਸ਼ਨਾਂ ਨੂੰ ਸਿਫਾਰਸ਼ ਕੀਤੀ ਹੈ ਕਿ ਰਣਜੀਤ ਦੀ ਮੈਂਬਰੀ ਰੱਦ ਕੀਤੀ ਜਾਵੇ । ਪੁਲਸ ਨੇ ਕਿਹਾ ਕਿ ਘਟਨਾ ਕਾਰਨ ਪੀੜਤਾ ਡੂੰਘੇ ਸਦਮੇ `ਚ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




