
ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




