
ਚੰਡੀਗੜ੍ਹ ਦੇ ਸੈਕਟਰ-37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ, ਇਸ ਵਿੱਚ ਰਤਨਗੜ੍ਹ ਮੋਰਿੰਡਾ ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਦੋਵੇਂ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਇੱਕ ਪਿਸਟਲ ਵੀ ਬਰਮਾਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਨੇ ਬੰਬ ਸੁੱਟਿਆ ਸੀ ਤੇ ਦੂਸਰੇ ਨੇ ਇਸ ਘਟਨਾ ਦੀ ਵੀਡੀਓ ਬਣਾਈ ਸੀ
ਦੋਸ਼ ਲਗਾਇਆ ਗਿਆ ਹੈ ਕਿ ਅਮਨਪ੍ਰੀਤ ਸਿੰਘ ਨੇ ਹੀ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਿਆ ਸੀ ਤੇ ਗੁਰਤੇਜ ਸਿੰਘ ਨੇ ਇਸ ਦੀ ਵੀਡੀਓ ਬਣਾਈ ਸੀ। ਦੱਸ ਦਈਏ ਕਿ ਇਸ ਤੋਂ ਪੁਲਿਸ ਨੇ ਇਸ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਉਨ੍ਹਾਂ ਤੋਂ ਇਕ ਹੈਂਡ ਗ੍ਰੇਨੇਡ, ਇੱਕ .30 ਬੋਰ ਦੀ ਜਿਗਾਨਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।
ਡੀ. ਜੀ. ਪੀ. ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਾਜਰੀ (ਐੱਸ. ਬੀ. ਐੱਸ. ਨਗਰ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐੱਸ. ਬੀ. ਐੱਸ. ਨਗਰ) ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐੱਸ. ਬੀ. ਐੱਸ. ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




