PunjabPunjabTop News

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ 1158 ਸਹਾਇਕ ਪ੍ਰੋਫ਼ੈਸਰਾਂ ਨੂੰ ਪੁਲਿਸ ਨੇ ਥਾਣੇ ਡੱਕਿਆ…

1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਜੈਤੋ ਵਿਖੇ ਮੁੱਖ ਮੰਤਰੀ ਦੀ ਰੈਲੀ ਤੋਂ ਪਹਿਲਾਂ ਉਨ੍ਹਾਂ ਨੂੰ ਜਬਰੀਂ ਫ਼ਰੀਦਕੋਟ ਥਾਣੇ ਵਿੱਚ ਡੱਕਣ ਦੀ ਘਟਨਾ ਦੀ ਡੀਟੀਐੱਫ ਪੰਜਾਬ ਵੱਲੋਂ ਕੜੀ ਨਿਖੇਧੀ ਕੀਤੀ ਗਈ ਹੈ।ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ‘ਆਪ’ ਸਰਕਾਰ ਦੀ ਕਥਿਤ ਸਿੱਖਿਆ ਕ੍ਰਾਂਤੀ ਦੀ ਹਕੀਕਤ ਹੁਣ ਜਨਤਾ ਸਾਹਮਣੇ ਆ ਰਹੀ ਹੈ।ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਵਿੱਚ ਲਗਭਗ 2100 ਪ੍ਰੋਫ਼ੈਸਰਾਂ ਦੀਆਂ ਅਸਾਮੀਆਂ ਖਾਲੀ ਹਨ, ਜਦਕਿ ਸਿਰਫ਼ 130 ਦੇ ਕਰੀਬ ਹੀ ਅਸਾਮੀਆਂ ਭਰੀਆਂ ਗਈਆਂ ਹਨ।ਇਸ ਦੇ ਬਾਵਜੂਦ ਸਰਕਾਰ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਲਟਕਾਇਆ ਜਾ ਰਿਹਾ ਹੈ ਅਤੇ ਲਗਾਤਾਰ ਮੀਟਿੰਗਾਂ ਦੇ ਕੇ ਮੁੱਕਰਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੱਤ ਵਾਰ ਮੀਟਿੰਗ ਦਾ ਸਮਾਂ ਦੇ ਕੇ ਆਖ਼ਰੀ ਵੇਲੇ ਮੁਲਤਵੀ ਕਰਨਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਅਤੇ ਨਿੰਦਣਯੋਗ ਹੈ।ਡੀਟੀਐੱਫ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਡਰਾਉਣ-ਧਮਕਾਉਣ ਲਈ ਨਜ਼ਰਬੰਦ ਕਰਨਾ ਅਤੇ ਥਾਣਿਆਂ ਵਿੱਚ ਡੱਕਣਾ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦਾ ਖੁੱਲ੍ਹਾ ਉਲੰਘਣ ਹੈ।ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਖਾਲੀ ਅਸਾਮੀਆਂ ਨੂੰ ਭਰਨਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਲਾਜ਼ਮੀ ਹੈ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ।ਉਹਨਾਂ ਇਹ ਵੀ ਕਿਹਾ ਕਿ ਬਾਰ-ਬਾਰ ਮੀਟਿੰਗਾਂ ਦੇ ਨਾਂ ’ਤੇ ਪ੍ਰੋਫ਼ੈਸਰਾਂ ਨੂੰ ਖੱਜਲ-ਖੁਆਰ ਕਰਨਾ ਅਤੇ ਆਖ਼ਰ ਵਿੱਚ ਗੱਲਬਾਤ ਤੋਂ ਟਲ ਜਾਣਾ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ। ਖ਼ਾਸ ਕਰਕੇ ਵਿਸ਼ੇਸ਼ ਯੋਗਤਾ ਵਾਲੇ ਪ੍ਰੋਫ਼ੈਸਰਾਂ ਨੂੰ ਵੀ ਬਿਨਾਂ ਕਾਰਨ ਤਕਲੀਫ਼ ਦੇਣਾ ਬਹੁਤ ਹੀ ਦੁੱਖਦਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button