PunjabPunjabTop News

ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਅੱਜ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ।  ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਿਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button