PunjabPunjabTop News

ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ

ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸੂਬੇ ‘ਚ 1.25 ਲੱਖ ਏਕੜ ਤੋਂ ਵੱਧ ਖੇਤਰ ‘ਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ‘ਚ ਖੇਤੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਸੱਤ ਪ੍ਰਭਾਵਿਤ ਜ਼ਿਲ੍ਹਿਆਂ ‘ਚ ਤੈਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ ਹਨ। ਅਧਿਕਾਰੀਆਂ ਨੂੰ ਵਿਸ਼ੇਸ਼ ਫਸਲ ਨਿਰੀਖਣ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button