InternationalTop News

ਸੀਜ਼ਫਾਇਰ ਤੋਂ ਬਾਅਦ ਬੋਲੇ ਡੋਨਾਲਡ ਟਰੰਪ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ‘ਤੇ ਲਗਾਵਾਂਗੇ 50 ਫੀਸਦੀ ਟੈਰਿਫ

ਸੀਜ਼ਫਾਇਰ ਤੋਂ ਬਾਅਦ ਬੋਲੇ ਡੋਨਾਲਡ ਟਰੰਪ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ‘ਤੇ ਲਗਾਵਾਂਗੇ 50 ਫੀਸਦੀ ਟੈਰਿਫ

ਸੀਜ਼ਫਾਇਰ ਦੇ ਐਲਾਨ ਤੋਂ ਤੁਰੰਤ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਬਿਆਨ ਜਾਰੀ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਵਿੱਚ ਇੱਕ ਸਕਾਰਾਤਮਕ ਸੱਤਾ ਪਰਿਵਰਤਨ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਅਨੁਸਾਰ, ਅਮਰੀਕਾ ਵੱਲੋਂ ਰੱਖੀਆਂ ਗਈਆਂ 15 ਸਖ਼ਤ ਸ਼ਰਤਾਂ ਵਿੱਚੋਂ ਕਈਆਂ ‘ਤੇ ਇਰਾਨ ਸਹਿਮਤ ਹੋ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਸ਼ਰਤਾਂ ‘ਤੇ ਪਹਿਲਾਂ ਹੀ ਸਹਿਮਤੀ ਬਣ ਚੁੱਕੀ ਸੀ, ਜਿਸ ਤੋਂ ਬਾਅਦ ਹੁਣ ਅਮਰੀਕਾ ਇਰਾਨ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਸਭ ਤੋਂ ਅਹਿਮ ਐਲਾਨ ਇਹ ਹੈ ਕਿ ਹੁਣ ਇਰਾਨ ਵਿੱਚ ਯੂਰੇਨੀਅਮ ਦਾ ਸੰਵਰਧਨ ਨਹੀਂ ਕੀਤਾ ਜਾਵੇਗਾ।

ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਨੂੰ ਸਖ਼ਤ ਚੇਤਾਵਨੀ
ਰਾਸ਼ਟਰਪਤੀ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟ੍ਰੁਥ ਸੋਸ਼ਲ’ ‘ਤੇ ਇੱਕ ਪੋਸਟ ਰਾਹੀਂ ਦੁਨੀਆ ਭਰ ਦੇ ਦੇਸ਼ਾਂ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ, ਅਮਰੀਕਾ ਉਸ ਵਿਰੁੱਧ ਬੇਹੱਦ ਸਖ਼ਤ ਕਾਰਵਾਈ ਕਰੇਗਾ। ਅਜਿਹੇ ਦੇਸ਼ਾਂ ਤੋਂ ਅਮਰੀਕਾ ਆਉਣ ਵਾਲੀ ਹਰ ਵਸਤੂ ‘ਤੇ 50 ਫੀਸਦੀ ਟੈਰਿਫ (ਟੈਕਸ) ਲਗਾਇਆ ਜਾਵੇਗਾ। ਟਰੰਪ ਨੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਦੇਸ਼ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਵਿਸ਼ਵ ਪੱਧਰ ‘ਤੇ ਵਪਾਰਕ ਸਬੰਧ ਪ੍ਰਭਾਵਿਤ ਹੋ ਸਕਦੇ ਹਨ ਅਤੇ ਅਮਰੀਕਾ ਵਿੱਚ ਦੂਜੇ ਦੇਸ਼ਾਂ ਤੋਂ ਆਉਣ ਵਾਲਾ ਸਾਮਾਨ ਮਹਿੰਗਾ ਹੋ ਸਕਦਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button