
ਸਕੂਲ-ਕਾਲਜਾਂ ਦੇ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਤੇ ਆਮ ਲੋਕਾਂ ਲਈ ਅਪ੍ਰੈਲ ਦਾ ਮਹੀਨਾ ਛੁੱਟੀਆਂ ਦੀ ਖੁਸ਼ਖਬਰੀ ਲੈ ਕੇ ਆਇਆ ਹੈ। ਮਹੀਨੇ ਦੀ ਸ਼ੁਰੂਆਤ ਹੀ 3 ਅਪ੍ਰੈਲ ਨੂੰ ਸਰਕਾਰੀ ਛੁੱਟੀ ਨਾਲ ਹੋਈ ਸੀ ਅਤੇ ਅੱਗੇ ਵੀ ਕਈ ਹੋਰ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਖ-ਵੱਖ ਮੌਕਿਆਂ ‘ਤੇ ਆਰਾਮ ਕਰਨ ਦਾ ਮੌਕਾ ਮਿਲੇਗਾ। ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਕਈ ਅਹਿਮ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਸਰਕਾਰੀ ਛੁੱਟੀ ਰਹੇਗੀ। ਇਸੇ ਦਿਨ ਭਾਰਤ ਦੇ ਸੰਵਿਧਾਨ ਨਿਰਮਾਤਾ ਬੀਆਰ ਅੰਬੇਡਕਰ ਦਾ ਜਨਮ ਦਿਵਸ ਵੀ ਮਨਾਇਆ ਜਾਂਦਾ ਹੈ। ਇਸ ਤੋਂ ਬਾਅਦ, 19 ਅਪ੍ਰੈਲ ਨੂੰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਦੇ ਮੌਕੇ ‘ਤੇ ਵੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹਾਲਾਂਕਿ ਇਹ ਦਿਨ ਐਤਵਾਰ ਨੂੰ ਆ ਰਿਹਾ ਹੈ, ਜਿਸ ਕਰਕੇ ਸਕੂਲਾਂ, ਕਾਲਜਾਂ ਅਤੇ ਜ਼ਿਆਦਾਤਰ ਦਫ਼ਤਰਾਂ ਵਿੱਚ ਪਹਿਲਾਂ ਹੀ ਛੁੱਟੀ ਹੁੰਦੀ ਹੈ, ਇਸ ਲਈ ਇਸਦਾ ਵੱਖਰਾ ਪ੍ਰਭਾਵ ਘੱਟ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




