
ਅਮਰੀਕਾ ਅਤੇ ਇਰਾਨ ਵਿਚਾਲੇ ਸੀਜ਼ਫਾਇਰ ਦੇ ਬਾਵਜੂਦ ਭਾਰਤ ਸਰਕਾਰ ਨੇ ਆਪਣੀ ਨਵੀਂ ਟ੍ਰੈਵਲ ਐਡਵਾਈਜ਼ਰੀ ਵਿੱਚ ਇਰਾਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤੀ ਨਾਗਰਿਕ ਜਿੰਨੀ ਜਲਦੀ ਹੋ ਸਕੇ ਇਰਾਨ ਤੋਂ ਬਾਹਰ ਨਿਕਲ ਜਾਣ। ਉਹ ਦੇਰੀ ਕੀਤੇ ਬਿਨਾਂ ਇਰਾਨ ਦੀਆਂ ਸਰਹੱਦਾਂ ਤੋਂ ਬਾਹਰ ਨਿਕਲ ਜਾਣ। ਨਿਕਲਣ ਤੋਂ ਪਹਿਲਾਂ ਭਾਰਤੀ ਦੂਤਾਵਾਸ ਨਾਲ ਤਾਲਮੇਲ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਬਿਨਾਂ ਇਜਾਜ਼ਤ ਦੇ ਅੰਤਰਰਾਸ਼ਟਰੀ ਸਰਹੱਦ ਪਾਰ ਨਾ ਕਰਨ ਅਤੇ ਸਿਰਫ਼ ਦੱਸੇ ਗਏ ਸੁਰੱਖਿਅਤ ਰਸਤਿਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਵੀ ਸਰਕਾਰ ਨੇ ਭਾਰਤੀਆਂ ਨੂੰ 48 ਘੰਟਿਆਂ ਤੱਕ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਸਨ।
ਹੈਲਪਲਾਈਨ ਨੰਬਰ ਜਾਰੀ
ਇਰਾਨ ਵਿੱਚ ਫਸੇ ਭਾਰਤੀ ਨਾਗਰਿਕ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠ ਲਿਖੇ ਨੰਬਰਾਂ ਅਤੇ ਈਮੇਲ ਰਾਹੀਂ ਸੰਪਰਕ ਕਰ ਸਕਦੇ ਹਨ:
+98 9128109115
+98 9128109109
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




