PunjabTop News

SGPC ਦਫਤਰ ਤੋਂ ਅੱਜ ਮਿਲਣਗੇ ਪਾਸਪੋਰਟ, ਕੱਲ੍ਹ ਪਾਕਿਸਤਾਨ ਲਈ ਰਵਾਨਾ ਹੋਵੇਗਾ 1763 ਸ਼ਰਧਾਲੂਆਂ ਦਾ ਜੱਥਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ।

ਦੋ ਦਿਨ ਪਹਿਲਾਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਪਾਸਪੋਰਟਾਂ ਵਿਚੋਂ 1763 ਸ਼ਰਧਾਲੂਆਂ ਲਈ ਵੀਜੇ ਜਾਰੀ ਕੀਤੇ ਗਏ ਸਨ। ਜਦੋਂ ਕਿ ਕਿਸੇ ਕਾਰਨ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਮਿਲ ਸਕਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਸ਼੍ਰੋਮਣੀ ਕਮੇਟੀ ਵਲੋਂ ਕੱਲ੍ਹ 10 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ, ਜੋ ਅਟਾਰੀ- ਵਾਹਘਾ ਸਰਹੱਦ ਰਸਤੇ ਪਾਕਿਸਤਾਨ ਵਿਚ ਦਾਖਲ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button