ਅਟਾਰੀ-ਵਾਘਾ ਬਾਰਡਰ ‘ਤੇ ਰੋਕੇ ਗਏ 27 ਸ਼ਰਧਾਲੂ, ਬੋਲੇ- ਵੀਜ਼ਾ ਹੋਣ ਦੇ ਬਾਵਜੂਦ ਰੋਕਣਾ ਨਾਇਨਸਾਫ਼ੀ

ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜੱਥੇ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂ ਸ਼ਾਮਲ ਸਨ, ਜੋ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਉਤਸ਼ਾਹ ਨਾਲ ਭਰੇ ਹੋਏ ਸਨ। ਪਰ ਸਰਹੱਦ ਤੇ ਪਹੁੰਚਣ ਤੇ ਕਈ ਸ਼ਰਧਾਲੂਆਂ ਨੂੰ ਉਸ ਵੇਲੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਬੀਐਸਐਫ ਅਧਿਕਾਰੀਆਂ ਨੇ ਕੁੱਝ ਲੋਕਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ।ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਨਾਂ ਅਜੇ ਤੱਕ ਅਪਰੂਵਲ ਲਿਸਟ ‘ਚ ਸ਼ਾਮਲ ਨਹੀਂ ਹੋਏ ਹਨ। ਬੀਐਸਐਫ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰੀ ਨਹੀਂ ਆਉਂਦੀ, ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਬਾਰਡਰ ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




