PunjabTop News

15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ, ਔਰਤਾਂ ਨੂੰ ਮਿਲਣਗੇ 1000 ਰੁਪਏ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿਚ ਇਸ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ 7 ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ, ਜਿਨ੍ਹਾਂ ’ਚ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ ਸ਼ਾਮਿਲ ਹਨ।

ਪਹਿਲੇ ਪੜਾਅ ਵਿਚ ਇਨ੍ਹਾਂ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕੇ ਮਲੋਟ, ਸ੍ਰੀ ਆਨੰਦਪੁਰ ਸਾਹਿਬ, ਸੁਨਾਮ, ਬਟਾਲਾ, ਮੋਗਾ, ਪਟਿਆਲਾ ਦਿਹਾਤੀ, ਆਦਮਪੁਰ, ਦਿੜ੍ਹਬਾ ਅਤੇ ਕੋਟਕਪੂਰਾ ਚੁਣੇ ਗਏ ਹਨ। ਇਹ ਯੋਜਨਾ ਪਹਿਲਾਂ 13 ਅਪ੍ਰੈਲ ਨੂੰ ਸ਼ੁਰੂ ਹੋਣੀ ਸੀ ਪਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਾਰਨ ਲਾਂਚ ਦੀ ਮਿਤੀ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿਚ ਕੀਤਾ ਗਿਆ ਸੀ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਤੇ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ ‘ਤੇ ਕੀਤੀ ਜਾਵੇਗੀ ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਜਾਵੇਗੀ।

ਇਸ ਯੋਜਨਾ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਕਮੇਟੀ ਬਣਾਈ ਗਈ ਹੈ। ਸਰਕਾਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਲਈ ਮੋਬਾਈਲਾਈਜ਼ਰ ਅਤੇ ਫੈਸੀਲੀਟੇਟਰ ਵੀ ਤਾਇਨਾਤ ਕਰ ਸਕਦੀ ਹੈ। ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਤਾਂ ਪਹਿਲਾਂ ਵੰਡੀ ਗਈ ਸਹਾਇਤਾ ਰਕਮ ਵਸੂਲ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਅਗਲੀ ਕਿਸ਼ਤ ਜਾਰੀ ਨਹੀਂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button