
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ ‘ਤੇ ਪੰਜਾਬ ਦੇ ਹਰ ਪਹਿਲੂ ‘ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਸੂਬੇ ਨੂੰ ਹਰ ਕਦਮ ‘ਤੇ ਇਸ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
‘ਆਪ’ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਲਿਆ ਗਿਆ ਹੈ, ਜਿਨ੍ਹਾਂ ਨੇ ਇੱਕ ਮਜ਼ਬੂਤ ਸੰਘੀ ਢਾਂਚੇ ਦੀ ਕਲਪਨਾ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




