PunjabTop News

Fake Milk Video ‘ਤੇ ਵਿਵਾਦਾਂ ‘ਚ ਫਸੇ MP ਚਰਨਜੀਤ ਚੰਨੀ, ਪੰਜਾਬ ਦੋਧੀ ਯੂਨੀਅਨ ਨੇ ਐਸਐਸਪੀ ਬਠਿੰਡਾ ਨੂੰ ਦਿੱਤੀ ਸ਼ਿਕਾਇਤ

ਦੋਧੀ ਯੂਨੀਅਨ ਨੇ ਫੂਕਿਆ ਸਾਬਕਾ ਸੀਐੱਮ ਚੰਨੀ ਦਾ ਪੁਤਲਾ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀ ਨਕਲੀ ਦੁੱਧ ਬਣਾਉਣ ਦੀ ਪ੍ਰਕਿਰਿਆ ਨੂੰ ਦੱਸਦੇ ਹੋਏ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਦੇ ਵਾਇਰਲ ਹੋਣ ਨਾਲ ਉਹਨਾਂ ਦੇ ਕਾਰੋਬਾਰ ਉੱਪਰ ਕਾਫੀ ਪ੍ਰਭਾਵ ਪਿਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਵੀਡੀਓ ਵਿੱਚ ਦਰਸਾਇਆ ਗਿਆ ਹੈ, ਉਹ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਾ ਹੈ ਕਿਉਂਕਿ ਜਿਸ ਢੰਗ ਤਰੀਕੇ ਨਾਲ ਯੂਰੀਆ ਰਾਹੀਂ ਦੁੱਧ ਬਣਾਉਣ ਦੀ ਗੱਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਖੀ ਗਈ ਹੈ, ਅਜਿਹੇ ਤਰੀਕੇ ਨਾਲ ਲੋਕਾਂ ਵਿੱਚ ਇੱਕ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਵੱਲੋਂ ਦੁੱਧ ਦੇ ਕਾਰੋਬਾਰੀਆਂ ਨੂੰ ਲਗਾਤਾਰ ਸਵਾਲ ਕੀਤੇ ਜਾ ਰਹੇ ਹਨ ਕਿ ਤੁਸੀਂ ਯੂਰੀਏ ਤੋਂ ਦੁੱਧ ਤਾਂ ਨਹੀਂ ਤਿਆਰ ਕਰਦੇ, ਪਰ ਅਜਿਹਾ ਹਰਗਿਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਘਰ-ਘਰ ਜਾ ਕੇ ਦੁੱਧ ਇਕੱਠਾ ਕੀਤਾ ਜਾਂਦਾ ਹੈ ਅਤੇ ਅੱਗੇ ਲੋਕਾਂ ਦੇ ਘਰ ਤੱਕ ਪਹੁੰਚਾਇਆ ਜਾਂਦਾ ਹੈ ਪਰ ਜੇਕਰ ਮੰਨ ਲਿਆ ਜਾਵੇ ਕਿ ਯੂਰੀਏ ਨਾਲ ਦੁੱਧ ਤਿਆਰ ਹੁੰਦਾ ਹੈ ਤਾਂ ਕਈ ਲੋਕ ਅਜਿਹਾ ਤਜਰਬਾ ਕਰ ਸਕਦੇ ਹਨ, ਜਿਸ ਨਾਲ ਸਮਾਜ ਵਿੱਚ ਕਈ ਘਾਤਕ ਬਿਮਾਰੀਆਂ ਫੈਲਣ ਦਾ ਡਰ ਪੈਦਾ ਹੋ ਗਿਆ ਹੈ। ਵੀਡੀਓ ਸਟ੍ਰੀਮਿੰਗ ਸੇਵਾਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਲੋਕਾਂ ਵਿੱਚ ਡਰ ਅਤੇ ਗਲਤ ਅਫਵਾਵਾਂ ਫੈਲਾਉਣ ਲਈ ਵਾਇਰਲ ਕੀਤੀ ਗਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਡੀਓ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਹੀ ਉਹਨਾਂ ਵੱਲੋਂ ਅੱਜ ਐਸਐਸਪੀ ਬਠਿੰਡਾ ਨੂੰ ਸਾਬਕਾ ਮੁੱਖ ਮੰਤਰੀ ਖਿਲਾਫ ਸ਼ਿਕਾਇਤ ਦਿੱਤੀ ਜਾ ਰਹੀ ਹੈ ਅਤੇ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button