
ਰੀਦਕੋਟ ਦੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ, ਜਿਸ ਤਹਿਤ ਇਸ ਦਫਤਰ ਵੱਲੋਂ ਮਾਰਕੀਟ ਕਮੇਟੀ ਜੈਤੋ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿਚੋਂ ਅਨਾਜ ਦੀ ਢੋਆ-ਢੁਆਈ ਦੇ ਕਰੀਬ 20 ਕਰੋੜ ਰੁਪਏ ਦੇ ਕਾਰੋਬਾਰ ਦਾ ਟੈਂਡਰ ਇਕ ਅਜਿਹੇ ਵਿਅਕਤੀ ਨੂੰ ਸੌਂਪ ਦਿੱਤਾ ਹੈ, ਜਿਸ ਖਿਲਾਫ ਆਪਣੇ ਹੀ ਪਿੰਡ ਵਿਚ ਦਲਿਤ ਲੋਕਾਂ ‘ਤੇ ਕਥਿਤ ਤਸ਼ੱਦਦ ਕਰਨ ਅਤੇ ਪੁਲਿਸ ਦੀ ਹਾਜਰੀ ਵਿਚ ਗੋਲੀਆਂ ਚਲਾਉਣ ਦੇ ਸੰਗੀਨ ਅਪਰਾਧਾਂ ਤਹਿਤ ਮਾਮਲਾ ਦਰਜ ਹੈ। ਵਿਭਾਗ ਦੀ ਅਪਣੀ ਹੀ ਨਿਯਮਾਂਵਲੀ ਤਹਿਤ ਕਿਸੇ ਵੀ ਅਜਿਹੇ ਵਿਅਕਤੀ ਨੂੰ ਟੈਂਡਰ ਅਲਾਟ ਨਹੀਂ ਹੋ ਸਕਦੇ, ਜਿਸ ਖਿਲਾਫ ਕੋਈ ਅਪਰਧਿਕ ਮਾਮਲਾ ਦਰਜ ਹੋਵੇ। ਪਰ ਵਿਭਾਗੀ ਅਧਿਕਾਰੀਆਂ ਵੱਲੋਂ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਹਰਵਿੰਦਰ ਸਿੰਘ ਨਾਮ ਦੇ ਸਖਸ ਨੂੰ ਇਹ ਟੈਂਡਰ ਅਲਾਟ ਕੀਤਾ ਗਿਆ ਹੈ।
ਇਸ ਸੰਬੰਧੀ ਜਦ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਉਲ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਾਨੂੰ ਵੀ ਇਹ ਬਾਅਦ ਵਿਚ ਪਤਾ ਚੱਲਿਆ ਕਿ ਜਿਸ ਵਿਅਕਤੀ ਨੂੰ ਟੈਂਡਰ ਅਲਾਟ ਹੋਏ ਹਨ, ਉਸ ਖਿਲਾਫ ਅਪਰਾਧਿਕ ਮਾਮਲਾ ਦਰਜ ਹੈ ਅਤੇ ਉਹ ਜੇਲ੍ਹ ਵਿਚ ਬੰਦ ਹੈ। ਉਹਨਾਂ ਕਿਹਾ ਕਿ ਉਕਤ ਵਿਅਕਤੀ ਨੂੰ ਟੈਂਡਰ ਪਹਿਲਾਂ ਹੀ ਅਲਾਟ ਹੋ ਗਿਆ ਸੀ, ਉਹ ਜੇਲ੍ਹ ਬਾਅਦ ਵਿਚ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




