
ਪੰਜਾਬ ਤੇ ਚੰਡੀਗੜ੍ਹ ‘ਚ ਤਾਪਮਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਚੱਲਦੇ ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਤੇ ਅਗਲੇ ਤਿੰਨ ਪੰਜਾਬ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ (UT) ਚੰਡੀਗੜ੍ਹ ‘ਚ ਵੀ ਅੱਜ ਤੇ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਬੀਤੇ ਦਿਨ ਲੂ ਦੇ ਹਾਲਾਤਾਂ ਨਾਲ ਨਜਿੱਠਣ ਲਈ ਲੋਕਾਂ ਲਈ ਇੱਕ ਪਬਲਿਕ ਐਡਵਾਈਜਰੀ ਜਾਰੀ ਕੀਤੀ ਸੀ।
ਅੱਜ ਪੰਜਾਬ ਭਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਸ਼ੇਸ਼ ਤੌਰ ‘ਤੇ ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ਤੇ ਪਟਿਆਲਾ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।
22 ਅਪ੍ਰੈਲ ਨੂੰ 6 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ ਤੇ ਫਿਰੋਜ਼ਪੁਰ ‘ਚ ਲੂ ਤੋਂ ਰਾਹਤ ਰਹੇਗੀ।
23 ਅਪ੍ਰੈਲ ਨੂੰ 7 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਭਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ ਤੇ ਫਿਰੋਜ਼ਪੁਰ ‘ਚ ਰਾਹਤ ਰਹੇਗੀ।
24 ਅਪ੍ਰੈਲ ਨੂੰ 6 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਪੰਜਾਬ ਭਰ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ ਦੇ ਫਿਰੋਜ਼ਪੁਰ ‘ਚ ਰਾਹਤ ਰਹੇਗੀ।
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਮਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 41 ਡਿਗਰੀ ਸੈਲਸੀਅਸ ਰਿਹਾ ਹੈ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਿਮਾਨ 38.1 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 37.0 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 37.1 ਡਿਗਰੀ, ਲੁਧਿਆਣਾ ਦਾ 39.4 ਡਿਗਰੀ, ਪਟਿਆਲਾ ਦਾ 39.8 ਡਿਗਰੀ, ਪਠਾਨਕੋਟ ਦਾ 37.2 ਡਿਗਰੀ, ਫਰੀਦਕੋਟ ਦਾ 40.9 ਡਿਗਰੀ, ਫਾਜ਼ਿਲਕਾ (ਅਬੋਹਰ) ਦਾ 36.6 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.8 ਡਿਗਰੀ, ਪਠਾਨਕੋਟ ਦਾ 36.5 ਡਿਗਰੀ, ਥੀਨ ਡੈਮ (ਪਠਾਨਕੋਟ) ਦਾ ਵੀ 36.5 ਡਿਗਰੀ, ਰੋਪੜ ਦਾ 36.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.5 ਡਿਗਰੀ ਦਰਜ ਕੀਤਾ ਗਿਆ।
ਲੂ ਦੇ ਅਲਰਟ ਦੇ ਚੱਲਦੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਪਬਲਿਕ ਐਡਵਾਈਜਰੀ ਜਾਰੀ ਕੀਤੀ ਹੈ, ਜਿਸ ਚ ਦੱਸਿਆ ਗਿਆ ਹੈ ਕਿ ਲੂ ਦੇ ਹਾਲਾਤਾਂ ਚ ਆਪਣਾ ਕਿਸ ਤਰੀਕੇ ਨਾਲ ਖਿਆਲ ਰੱਖਣਾ ਹੈ। ਆਓ ਜਾਣਦੇ ਹਾਂ ਕਿ ਸਾਨੂੰ ਐਡਵਾਈਜਰੀ ਅਨੁਸਾਰ ਕੀ ਕਰਨਾ ਚਾਹੀਦਾ ਹੈ ਤੇ ਕਿੰਨਾ ਗੱਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




